ਨਕੋਦਰ ਤੋਂ ਝਲਮਣ ਸਿੰਘ ਦੀ ਵਿਸ਼ੇਸ਼ ਰਿਪੋਰਟ
ਨਕੋਦਰ ਥਾਣਾ ਸਿਟੀ ਦੇ ਐਸਐਚਓ ਜਤਿੰਦਰ ਕੁਮਾਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ ਇਕ ਭਗੌੜਾ ਠੱਗ ਟਰੈਵਲ ਏਜੰਟ ਕਾਬੂ ਕੀਤਾ ਗਿਆ ਹੈ ਜਿਸ ਦਾ ਨਾਮ ਗੁਰਪ੍ਰੀਤ ਹੈ ਜੋ ਕਿ ਨਕੋਦਰ ਦੇ ਨਾਨਕਪੁਰਾ ਮੁਹੱਲੇ ਦਾ ਰਹਿਣ ਵਾਲਾ ਹੈ
ਐਸਐਚਓ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਸ਼ਿਕਾਇਤ ਮਿਲੀ ਸੀ ਕਿ ਇਕ ਠੱਗ ਟਰੈਵਲ ਏਜੰਟ ਕਈ ਪਰਿਵਾਰਾਂ ਦੇ ਨਾਲ ਕੁਲ 15 ਲੱਖ ਦੀ ਠੱਗੀ ਮਾਰ ਕੇ ਫ਼ਰਾਰ ਹੋ ਗਿਆ ਹੈ ਜਿਸ ਦਿ ਕਾਫੀ ਲੰਬੇ ਸਮੇਂ ਤੋਂ ਭਾਲ ਕੀਤੀ ਜਾ ਰਹੀ ਸੀ ਜਿਸ ਨੂੰ ਅੱਜ ਗ੍ਰਿਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ