ਮਾਨਸਾ : ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ’ਚ ਬੀਤੇ ਦਿਨੀਂ ਗ੍ਰੰਥੀ ਸਿੰਘਾਂ ਨਾਲ ਬਦਸਲੂਕੀ ਕਰਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ ’ਚ ਮੁਲਜ਼ਮ ਜਸਵੀਰ ਸਿੰਘ ਦੀ ਸੋਮਵਾਰ ਨੂੰ ਮਾਨਸਾ ਦੇ ਸਿਵਲ ਹਸਪਤਾਲ ’ਚ ਮੌਤ ਹੋ ਗਈ। ਉਸ ਨੂੰ 24 ਅਪ੍ਰੈਲ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਤੋਂ ਮਾਨਸਾ ਜੇਲ੍ਹ ਲਿਆਂਦਾ ਗਿਆ ਸੀ। ਜੇਲ੍ਹ ’ਚ ਛਾਤੀ ’ਚ ਦਰਦ ਦੀ ਸ਼ਿਕਾਇਤ ਮਗਰੋਂ ਸ਼ਾਮ ਕਰੀਬ ਚਾਰ ਵਜੇ ਉਸ ਨੂੰ ਮਾਨਸਾ ਸਿਵਲ ਹਸਪਤਾਲ ਲਿਆਂਦਾ ਗਿਆ ਸੀ ਜਿੱਥੇ ਦੇਰ ਰਾਤ ਉਸਦੀ ਮੌਤ ਹੋ ਗਈ।