मेरा भारत NEWS

ਬੇਅੰਤ ਸਿੰਘ ਹੱਤਿਆਕਾਂਡ : ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਲੈ ਕੇ SC ਦਾ ਵੱਡਾ ਫ਼ੈਸਲਾ

 

ਨਵੀਂ ਦਿੱਲੀ : 

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਉਸ ਨੇ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਸੁਪਰੀਮ ਕੋਰਟ ‘ਚ ਰਹਿਮ ਦੀ ਪਟੀਸ਼ਨ ਦਾਇਰ ਕੀਤੀ ਸੀ। ਸੁਪਰੀਮ ਕੋਰਟ ਦੇ ਜਸਟਿਸ ਬੀਆਰਗਵਈ, ਜਸਟਿਸ ਵਿਕਰਮਨਾਥ ਅਤੇ ਜਸਟਿਸ ਸੰਜੇ ਕਰੋਲ ਦੀ ਬੈਂਚ ਨੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਸਮਰੱਥ ਅਥਾਰਟੀ (ਗ੍ਰਹਿ ਮੰਤਰਾਲਾ) ਨੂੰ ਫੈਸਲਾ ਲੈਣ ਲਈ ਕਿਹਾ ਹੈ।