मेरा भारत NEWS

ਨਕੋਦਰ ਥਾਣਾ ਸਿਟੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੂੰ ਕੀਤਾ ਕਾਬੂ

ਨਕੋਦਰ( ਝਲਮਣ ਸਿੰਘ) ਨਕੋਦਰ ਡੀ.ਐਸ.ਪੀ. ਸੁਖਪਾਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਦੇ ਖਿਲਾਫ਼ ਚਲਾਈ ਗਈ ਮੁਹਿੰਮ ਦੇ ਤਹਤ ਥਾਣਾ ਸਿਟੀ ਨਕੋਦਰ ਪੁਲਿਸ ਨੂੰ ਸਫਲਤਾ ਹਾਸਲ ਹੋਈ ਹੈ

 

ਸਿਟੀ ਪੁਲਿਸ ਨੇ 190 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਜਿਸਦੀ ਪਹਿਚਾਣ

ਅਮਨਦੀਪ ਉਰਫ ਅਮਨ ਵਾਸੀ ਮੁਹੱਲਾ ਗੁਰੂ ਨਾਨਕਪੁਰਾ ਵੱਜੋਂ ਹੋਈ ਹੈ ਡੀਐਸਪੀ ਨਕੋਦਰ ਨੇ ਦੱਸਿਆ ਕਿ ਪਰਚਾ ਦਰਜ਼ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ

ਅਮਨਦੀਪ ਤੋਂ ਸਖਤੀ ਦੇ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਨਸ਼ਾ ਕਿਸ ਤੋਂ ਲੈ ਕੇ ਆ ਰਿਹਾ ਸੀ ਤੇ ਕਿਸ ਨੂੰ ਵੇਚਦਾ ਸੀ

ਡੀ.ਐਸ.ਪੀ ਸੁਖਪਾਲ ਸਿੰਘ ਨੇ ਨਸ਼ੀਲਾ ਪਦਾਰਥ ਵੇਚਣ ਵਾਲਿਆਂ ਨੂੰ ਸਖਤ ਚਿਤਾਵਨੀ ਦਿੰਦਿਆਂ ਹੋਇਆਂ ਕਿਹਾ ਕਿ ਇਹ ਗ਼ਲਤ ਕੰਮ ਸਾਰੇ ਬੰਦ ਕਰ ਦਿਓ ਨਹੀਂ ਤਾਂ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ।