ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਾਬੰਦੀਆਂ ਦੇ ਹੁਕਮ ਜਾਰੀ
ਜਲੰਧਰ, 24 ਦਸੰਬਰ (ਜਿੰਮੀ ਬਿੰਦਰਾ)
ਜ਼ਿਲ੍ਹਾ ਜਲੰਧਰ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਅਤੇ ਸੁਰੱਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਜਲੰਧਰ ਅਮਰਜੀਤ ਬੈਂਸ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ, 1973 (1974 ਦਾ ਐਕਟ ਨੰ.2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਕਿਸੇ ਕਿਸਮ ਦਾ ਜਲੂਸ ਕੱਢਣ, ਹਰ ਪ੍ਰਕਾਰ ਦੇ ਫਾਇਰ ਆਰਮ, ਟਕੂਏ, ਬਰਛੇ, ਛੁਰੇ ਅਤੇ ਹੋਰ ਘਾਤਕ ਹਥਿਆਰਾਂ ਆਦਿ ਨੂੰ ਲੈ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਅਤੇ ਨਾਅਰੇਬਾਜ਼ੀ ਕਰਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਇਹ ਹੁਕਮ 21 ਫਰਵਰੀ 2022 ਤੱਕ ਲਾਗੂ ਰਹਿਣਗੇ।