ਨਸ਼ੇ ਦੀ ਹੋ ਰਹੀ ਸਮੱਗਲਿੰਗ ਤੋਂ ਇਸਦੇ ਨੈਕਸਸ ਨੂੰ ਤੋੜਨ ਲਈ ਚਲਾਈ ਹੋਈ ਵਿਸ਼ੇਸ਼ ਮੁਹੰਮ ਤਹਿਤ ਥਾਣਾ ਰਾਮਾਮੰਡੀ ਜਲੰਧਰ ਦੀ ਪੁਲਿਸ ਨੂੰ ਵੱਡੀ ਸਫਲਤਾ ਪ੍ਰਾਪਤ ਹੋਈ ਹੈ।
ਮਿਤੀ 10-1()-2023 ਨੂੰ ਇੰਸ: ਰਾਜੇਸ਼ ਕੁਮਾਰ ਮੁੱਖ ਅਫਸਰ ਥਾਣਾ ਰਾਮਾਮੰਡੀ ਜਲੰਧਰ ਦੀ ਨਿਗਰਾਨੀ ਹੇਠ ASI ਮਨਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਦੇ ਸਬੰਧ ਵਿੱਚ ਨੇੜੇ ਨੰਗਲਸ਼ਾਮਾ ਚੋਂਕ ਜਲੰਧਰ ਮੌਜੂਦ ਸੀ ਕਿ ਹੁਸ਼ਿਆਰਪੁਰ ਵਾਲੀ ਸਾਇਡ ਤੋਂ’ 2 ਮੋਨ ਨੌਜਵਾਨ ਸਕੂਟਰੀ ਰੰਗ ਕਾਲਾ ਘਰ ਆਉਂਦੇ ਦਿਖਾਈ ਦਿੱਤੇ ਜੋ ਪੁਲਿਸ ਪਾਰਟੀ ਨੂੰ ਦੇਖਕੇ ਯਕਦਮ ਘਬਰਾ ਕੇ ਅਚਾਨਕ ਸਕੂਟਰੀ ਪਿੱਛੇ ਨੂੰ ਮੋੜਨ ਲੱਗੇ ਤਾਂ ASI ਮਨਜਿੰਦਰ ਸਿੰਘ ਨੇ ਸ਼ੌਕ ਦੇ ਅਧਾਰ ਤੇ ਸਾਥੀ ਕਰਮਚਾਰੀਆ ਦੀ ਮੱਦਦ ਨਾਲ ਉਹਨਾਂ ਨੂੰ ਕਾਬੂ ਕੀਤਾ। ਕਾਬੂ ਸ਼ੁਦਾ ਨੌਜਵਾਨਾਂ ਨੇ ਆਪਣਾ ਆਪਣਾ ਨਾਮ ਕਮਲਜੀਤ ਸਿੰਘ ਉਰਫ ਕਮਲ ਪੁੱਤਰ ਇਕਬਾਲ ਸਿੰਘ ਵਾਸੀ ਹਰਨਾਮ ਦਾਸਪੁਰਾ ਜਲੰਧਰ ਅਤੇ ਪ੍ਰਦੀਪ ਕੁਮਾਰ ਉਰਫ ਦੀਪੂ ਪੁੱਤਰ ਪੂਰਨ ਚੰਦ ਵਾਸੀ ਮਕਾਨ ਨੰਬਰ 118 ਰੇਲਵੇ ਕਲੋਨੀ ਰਾਮਾਮੰਡੀ ਜਲੰਧਰ ਦੱਸਿਆ ਤੇ ਦੋਨਾਂ ਨੋਜਵਾਨਾਂ ਦੀ ਤਲਾਸ਼ੀ ਹਸਬ ਜਾਬਤਾ ਅਨੁਸਾਰ ਅਮਲ ਵਿੱਚ ਲਿਆਂਦੀ ਤਾਂ ਕਮਲਜੀਤ ਸਿੰਘ ਪਾਸੋਂ 6.5 ਗ੍ਰਾਮ ਹੈਰੋਇਨ ਨੁਮਾ ਨਸ਼ੀਲਾ ਪਦਾਰਥ ਅਤੇ ਪ੍ਰਦੀਪ ਕੁਮਾਰ ਪਾਸੋਂ 35 ਗ੍ਰਾਮ ਹੈਰੋਇਨ ਨੁਮਾ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ ਜਿਸਤੇ ਕਾਰਵਾਈ ਕਰਦੇ ਹੋਏ ASI ਮਨਜਿੰਦਰ ਸਿੰਘ ਵੱਲੋਂ ਮੁਕੱਦਮਾ ਨੰਬਰ 290 ਮਿਤੀ 10-10-2023 ਅਧ 21/22 NDPS Act ਥਾਣਾ ਰਾਮਾਮੰਡੀ ਜਲੰਧਰ ਦਰਜ ਰਜਿਸਟਰ ਕੀਤਾ ਗਿਆ ਹੈ। ਦੋਸ਼ੀ ਕਮਲਜੀਤ ਸਿੰਘ ਦੇ ਖਿਲਾਫ ਪਹਿਲਾਂ ਵੀ 1 ਮੁਕੱਦਮਾ NDPS Act ਅਤੇ 1 ਮੁਕੱਦਮਾ 3793 IPC ਤਹਿਤ ਕੁੱਲ 2 ਮੁਕੱਦਮੇ ਦਰਜ ਰਜਿਸਟਰ ਹਨ। ਦੋਸ਼ੀਆ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਨਸ਼ੇ ਦੀ ਸਮੱਗਲਿੰਗ ਨੂੰ ਰੋਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।